ਟਾਇਰ ਫੈਕਟਰੀ ’ਚ ਲੱਗੀ ਭਿਆਨਕ ਅੱਗ

ਜਲੰਧਰ, 19 ਮਈ- ਜਲੰਧਰ ਦੇ ਉਦਯੋਗਿਕ ਖੇਤਰ ਅਧੀਨ ਆਉਂਦੇ ਗੱਦਈਪੁਰ ਵਿਚ ਸਥਿਤ ਇਕ ਟਾਇਰ ਫੈਕਟਰੀ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਆਸ਼ਾ ਰਬੜ ਫੈਕਟਰੀ ਵਿਚ ਲੱਗੀ। ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਇਸ ਘਟਨਾ ਨਾਲ ਫੈਕਟਰੀ ਵਿਚ ਮੌਜੂਦ ਮਜ਼ਦੂਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮਜ਼ਦੂਰਾਂ ਨੇ ਤੁਰੰਤ ਇਸ ਘਟਨਾ ਬਾਰੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 1 ਘੰਟੇ ਤੋਂ ਵੱਧ ਸਮਾਂ ਹੋ ਗਿਆ ਪਰ ਅੱਗ ਇੰਨੀ ਭਿਆਨਕ ਸੀ ਕਿ ਅਜੇ ਤੱਕ ਇਸ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਵਿਭਾਗ ਨੂੰ ਸਵੇਰੇ ਲਗਭਗ 5:15 ਵਜੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਟੈਂਡਰ ਅੱਗ ਬੁਝਉਣ ਲਈ ਮੌਕੇ ’ਤੇ ਪਹੁੰਚੇ। ਅੱਗ ਲੱਗਣ ਦੀ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ।