JALANDHAR WEATHER

ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲਾ: ਅੱਜ ਰਾਜਪਾਲ ਪੰਜਾਬ ਨੂੰ ਮਿਲੇਗਾ ਪੰਜਾਬ ਭਾਜਪਾ ਦਾ ਵਫ਼ਦ

ਚੰਡੀਗੜ੍ਹ, 19 ਮਈ- ਅੰਮ੍ਰਿਤਸਰ ਦੇ ਮਜੀਠਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 22 ਤੋਂ ਵੱਧ ਲੋਕਾਂ ਦੀ ਮੌਤ ਦੇ ਮਾਮਲੇ ਵਿਚ ਭਾਜਪਾ ਦਾ ਇਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ। ਇਸ ਵਫ਼ਦ ਦੀ ਅਗਵਾਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ। ਇਹ ਮੀਟਿੰਗ ਅੱਜ ਦੁਪਹਿਰ 12:15 ਵਜੇ ਹੋਵੇਗੀ। ਇਸ ਦੌਰਾਨ ਉਹ ਰਾਜਪਾਲ ਤੋਂ ਮੰਗ ਕਰਨਗੇ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਭਾਜਪਾ ਦਾ ਕਹਿਣਾ ਹੈ ਕਿ ਪੰਜਾਬ ਦੀ ਇਹ ਨੀਤੀ ਦਿੱਲੀ ਵਿਚ ਸ਼ਰਾਬ ਨੀਤੀ ਬਣਾਉਣ ਵਾਲਿਆਂ ਦੇ ਪ੍ਰਭਾਵ ਕਾਰਨ ਬਣਾਈ ਗਈ ਹੈ, ਜਿਸ ਕਾਰਨ ਪੰਜਾਬ ਵਿਚ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦ੍ਰਿਸ਼ਟੀਕੋਣ ਤੋਂ ਵੀ ਇਹ ਨਿਰਪੱਖ ਜਾਂਚ ਦਾ ਮਾਮਲਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ