JALANDHAR WEATHER

ਪੰਜਾਬ ਮੰਡੀਕਰਨ ਬੋਰਡ 'ਚ ਤਬਾਦਲੇ

ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਵਲੋਂ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੁਝ ਤਬਾਦਲੇ ਕੀਤੇ ਗਏ ਹਨ। ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਜਾਰੀ ਹੁਕਮਾਂ ਮੁਤਾਬਕ ਜਸਪਾਲ ਸਿੰਘ ਜ਼ਿਲ੍ਹਾ ਮੰਡੀ ਅਫਸਰ ਨੂੰ ਗੁਰਦਾਸਪੁਰ ਤੋਂ ਸੰਗਰੂਰ, ਅਮਨਦੀਪ ਸਿੰਘ ਨੂੰ ਅੰਮ੍ਰਿਤਸਰ ਤੋਂ ਗੁਰਦਾਸਪੁਰ, ਰਮਨਦੀਪ ਸਿੰਘ ਨੂੰ ਲੁਧਿਆਣਾ ਤੋਂ ਅੰਮ੍ਰਿਤਸਰ , ਗੁਰਮਤਪਾਲ ਸਿੰਘ ਨੂੰ ਰੂਪਨਗਰ ਤੋਂ ਲੁਧਿਆਣਾ, ਸੁਰਿੰਦਰਪਾਲ ਉਪ ਜ਼ਿਲ੍ਹਾ ਮੰਡੀ ਅਫਸਰ ਨੂੰ ਜ਼ਿਲ੍ਹਾ ਮੰਡੀ ਅਫਸਰ ਰੂਪਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਸਵਿੰਦਰ ਸਿੰਘ ਨੂੰ ਸਕੱਤਰ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਨੂੰ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਦਾ ਚਾਰਜ ਵੀ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਨਾਲ ਸਕੱਤਰ ਮਾਰਕੀਟ ਕਮੇਟੀ ਬਲਾਚੌਰ ਦਾ ਚਾਰਜ ਵੀ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ