JALANDHAR WEATHER

ਨਸ਼ਾ-ਮੁਕਤੀ ਯਾਤਰਾ ਦੌਰਾਨ ਵਿਧਾਇਕਾ ਭਰਾਜ ਨੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ ਅਤੇ ਸੂਬੇ ਨੂੰ ਮੁੜ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ-ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਚੰਗਾਲ, ਹਰੇੜੀ ਅਤੇ ਸੰਗਰੂਰ ਵਾਰਡ ਨੰਬਰ 22 ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਹਲਕਾ ਵਿਧਾਇਕਾ ਨੇ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਭਰਾਜ ਨੇ ਕਿਹਾ ਕਿ ਨਸ਼ਾ-ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ੇ ਦਾ ਸਫਾਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ। ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ। ਇਸ ਲਈ ਬਹੁਤ ਜਲਦ ਪੰਜਾਬ ਨਸ਼ਾ-ਮੁਕਤ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ