ਵਿਧਾਇਕ ਕੁਲਵੰਤ ਸਿੰਘ ਪੰਡੋਰੀ ਲਗਾਤਾਰ ਚੌਥੀ ਵਾਰ ਬਣੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ

ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਚੌਥੀ ਵਾਰ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਦੀ ਸਭ ਤੋਂ ਸ਼ਕਤੀਸ਼ਾਲੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਅਫਸਰਸ਼ਾਹੀ ਨੂੰ ਲੋਕਾਂ ਦੀ ਸੇਵਾ ਪ੍ਰਤੀ ਜਵਾਬਦੇਹ ਬਣਾਉਣ ਲਈ ਵੱਖ-ਵੱਖ ਅਧਿਕਾਰੀਆਂ ਨੂੰ ਤਲਬ ਕੀਤਾ ਜਾ ਚੁੱਕਾ ਹੈ। ਇਸ ਨਿਯੁਕਤੀ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਲਗਾਤਾਰ ਚੌਥੀ ਵਾਰ ਸੌਂਪੀ ਇਸ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਇਸ ਨਿਯੁਕਤੀ ਉਤੇ ਖੁਸ਼ੀ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ/ਵਰਕਰਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।