JALANDHAR WEATHER

ਲੋਕਤੰਤਰ ਲਈ ਸੰਵਿਧਾਨ ਦੀ ਰੱਖਿਆ ਬਹੁਤ ਜ਼ਰੂਰੀ ਹੈ - ਸਚਿਨ ਪਾਇਲਟ

ਰਾਏਪੁਰ (ਛੱਤੀਸਗੜ੍ਹ), 19 ਮਈ - ਕਾਂਗਰਸ ਨੇਤਾ ਸਚਿਨ ਪਾਇਲਟ ਨੇ ਸੰਵਿਧਾਨ ਬਚਾਓ ਯਾਤਰਾ 'ਤੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੁਹਿੰਮ ਪੂਰੇ ਦੇਸ਼ ਵਿਚ ਚੱਲ ਰਹੀ ਹੈ ਕਿਉਂਕਿ ਪਿਛਲੇ 10-11 ਸਾਲਾਂ ਵਿਚ ਕੇਂਦਰ ਸਰਕਾਰ ਨੇ ਸਾਰੀਆਂ ਸੰਵਿਧਾਨਕ ਸੰਸਥਾਵਾਂ ਨਾਲ ਬੇਇਨਸਾਫ਼ੀ ਕੀਤੀ ਹੈ। ਇਕ ਤਰ੍ਹਾਂ ਨਾਲ ਦੇਸ਼ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਉਂਕਿ ਸਾਡੇ ਦੇਸ਼ ਦੀ ਤਾਕਤ ਸੰਵਿਧਾਨ ਤੋਂ ਆਉਂਦੀ ਹੈ। ਨੀਤੀ ਰਾਹੀਂ ਵੱਖ-ਵੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿਚ ਇਕ ਮੁਹਿੰਮ ਚਲਾ ਰਹੇ ਹਾਂ ਤਾਂ ਜੋ ਇਹ ਸੁਨੇਹਾ ਜਨਤਾ ਤੱਕ ਪਹੁੰਚੇ ਕਿ ਸੰਵਿਧਾਨ ਦੀ ਰੱਖਿਆ ਲੋਕਤੰਤਰ ਲਈ ਬਹੁਤ ਜ਼ਰੂਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ