2 ਕਿਲੋ ਹੈਰੋਇਨ ਸਮੇਤ ਦੋ ਸਕੇ ਭਰਾ ਕਾਬੂ

ਫ਼ਿਰੋਜ਼ਪੁਰ, 20 ਮਈ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਹੈਰੋਇਨ ਸਪਲਾਈ ਕਰਨ ਜਾਂਦੇ ਦੋ ਸਕੇ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋ 20 ਗ੍ਰਾਮ ਹੈਰੋਇਨ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਤਲਾਸ਼ੀ ਦੌਰਾਨ ਇਕ ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ।