ਸ. ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਅੱਜ ਸ. ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਅਹਿਮ ਮੁੱਦਿਆਂ ਉਤੇ ਗੱਲਬਾਤ ਕੀਤੀ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਦੌਰਾਨ ਨਵੇਂ ਬਣਾਏ ਜਾਣ ਵਾਲੇ ਅਰਬਨ ਅਸਟੇਟ ਦਾ ਮੁੱਦਾ ਵੀ ਚੁੱਕਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਸਰਕਾਰ ਦੇ ਦਬਾਅ ਹੇਠ ਗਲਤ ਕੰਮ ਕਰਦਾ ਹੈ ਤਾਂ ਸਰਕਾਰ ਉਨ੍ਹਾਂ ਦੀ ਜਾਂਚ ਕਰਵਾਏ। ਉਨ੍ਹਾਂ ਨੇ ਸੂਬਾ ਸਰਕਾਰ ਉਤੇ ਕਈ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਲੋਕਾਂ ਦੇ ਹੱਕ ਮਾਰ ਰਹੀ ਹੈ।