JALANDHAR WEATHER

ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਅਗਵਾਈ 'ਚ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ 'ਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਿੜ੍ਹਬਾ ਮੰਡੀ, 20 ਮਈ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿਚ ਨਸ਼ਾ-ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ-ਮੁਕਤੀ ਯਾਤਰਾ ਅਧੀਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿਚ ਕਦਰਨਗਰ (ਮੁਨਸ਼ੀਵਾਲਾ), ਸਿਹਾਲ ਅਤੇ ਸਮੂਰਾਂ ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ