ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਅੱਜ ਚੱਲ ਰਹੀ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।