ਰਣਜੀਤ ਸਿੰਘ ਢੱਡਰੀਆਂਵਾਲੇ ਦੀ ਖਿਮਾ ਯਾਚਨਾ ਪ੍ਰਵਾਨ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪੁੱਜੇ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣੀ ਪੁਰਾਣੀ ਬਿਆਨਬਾਜ਼ੀ ਲਈ ਮੁਆਫ਼ੀ ਮੰਗੀ ਤੇ ਉਨ੍ਹਾਂ ਦੀ ਖਿਮਾ ਯਾਚਨਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਵਾਨ ਕਰ ਲਈ ਗਈ ਹੈ। ਇਸ ਦੇ ਨਾਲ ਹੀ ਢੱਡਰੀਆਂਵਾਲੇ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਕੜਾਹ ਦੇਗ ਕਰਵਾਉਣ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।