ਪਿੰਡ ਘੁੰਮਣ ਕਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼

ਨੌਸ਼ਹਿਰਾ ਮੱਝਾ ਸਿੰਘ/ਨਿੱਕੇ ਘੁੰਮਣ, 21 ਮਈ (ਤਰਸੇਮ ਸਿੰਘ ਤਰਾਨਾ, ਸਤਬੀਰ ਸਿੰਘ ਘੁੰਮਣ)-ਪਿੰਡ ਘੁੰਮਣ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ ਅਰਸ਼ਦੀਪ ਸਿੰਘ (22) ਪੁੱਤਰ ਹਰਵਿੰਦਰ ਸਿੰਘ ਦੀ ਸ਼ੱਕੀ ਹਾਲਤ ਵਿਚ ਅੱਜ ਲਾਸ਼ ਨੈਸ਼ਨਲ ਹਾਈਵੇ ਜੰਮੂ-ਸ੍ਰੀ ਅੰਮ੍ਰਿਤਸਰ ਸਾਹਿਬ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਪੈਟਰੋਲ ਪੰਪ ਦੇ ਦੂਸਰੇ ਪਾਸੇ ਝਾੜੀਆਂ ਵਿਚੋਂ ਮਿਲੀ ਹੈ। ਥਾਣਾ ਸੇਖਵਾਂ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਅਤੇ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਦੀਦਾਰ ਸਿੰਘ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਭੇਜ ਦਿੱਤਾ ਗਿਆ।