ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਚਰਨ ਛੋਹ ਪ੍ਰਾਪਤ ਸਥਾਨਾਂ 'ਤੇ ਕਰਵਾਏ ਜਾਣਗੇ ਵੱਡੇ ਸਮਾਗਮ - ਧਾਲੀਵਾਲ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਉੱਤੇ ਵੱਡੇ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਹਲਕਾ ਅਜਨਾਲਾ ਦੇ ਪਿੰਡ ਤੇੜੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ।