ਬਾਰਿਸ਼ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਟਾਂਡਾ ਉੜਮੁੜ, 21 ਮਈ (ਭਗਵਾਨ ਸਿੰਘ ਸੈਣੀ)-ਕੁਝ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਤੋਂ ਜਿਥੇ ਥੋੜ੍ਹੀ ਜਿਹੀ ਬਰਸਾਤ ਹੋਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਥੋੜ੍ਹੀ ਜਿਹੀ ਬਾਰਿਸ਼ ਹੋਣ 'ਤੇ ਸੜਕਾਂ ਤੇ ਟਾਂਡਾ ਉੜਮੁੜ ਬਾਜ਼ਾਰ ਅੰਦਰ ਪਾਣੀ ਖੜ੍ਹਾ ਹੋ ਗਿਆ ਹੈ। ਟਾਂਡਾ ਸ਼ਹਿਰ ਨਿਵਾਸੀਆਂ ਨੂੰ ਸੜਕ ਉਤੇ ਖੜ੍ਹੇ ਗੰਦੇ ਪਾਣੀ ਕਾਰਨ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ।