ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਮੇ ਦੇ ਮੁੰਡੇ ਦਾ ਕਤਲ

ਡੇਰਾ ਬਾਬਾ ਨਾਨਕ, 21 ਮਈ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਘੋਨੇਵਾਲ ਨਜ਼ਦੀਕ ਅੱਜ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਭੂਆ ਦੇ ਮੁੰਡੇ ਵਲੋਂ ਮਾਮੇ ਦੇ ਮੁੰਡੇ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਭੁਪਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਰਾਮਦਵਾਲੀ ਦਾ ਦੱਸਿਆ ਜਾ ਰਿਹਾ ਹੈ ਜਦਕਿ ਉਸ ਦੇ ਭੂਆ ਦੇ ਮੁੰਡੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਬਾਦ ਦੇ ਦੱਸੇ ਜਾ ਰਹੇ ਹਨ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।