ਰਾਹੁਲ ਗਾਂਧੀ 24 ਮਈ ਨੂੰ ਜੰਮੂ-ਕਸ਼ਮੀਰ ਦਾ ਕਰਨਗੇ ਦੌਰਾ

ਨਵੀਂ ਦਿੱਲੀ, 22 ਮਈ-ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 24 ਮਈ ਨੂੰ ਜੰਮੂ-ਕਸ਼ਮੀਰ ਦੇ ਪੁਣਛ ਦਾ ਦੌਰਾ ਕਰਨਗੇ। ਉਹ ਪਾਕਿਸਤਾਨ ਵਲੋਂ ਸਰਹੱਦ ਪਾਰ ਤੋਂ ਕੀਤੀ ਗਈ ਗੋਲੀਬਾਰੀ ਵਿਚ ਮਾਰੇ ਗਏ ਨਾਗਰਿਕਾਂ ਦੇ ਪਰਿਵਾਰਾਂ ਨੂੰ ਮਿਲਣਗੇ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ।