JALANDHAR WEATHER

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 23 ਮਈ- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਇਸ ਵਿਚ ਉਨ੍ਹਾਂ ਸਰਹੱਦ ਪਾਰ ਤੋਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਲਿਖਿਆ ਕਿ ਡਰੋਨ ਰਾਹੀਂ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ ਤੇ ਇਹ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਸੰਕਟ ਹੈ ਤੇ ਇਹ ਕਿਸੇ ਅੱਤਵਾਦੀ ਹਮਲੇ ਤੋਂ ਘੱਟ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਕਾਰਨ 2 ਲੱਖ ਤੋਂ ਵੱਧ ਲੋਕਾਂ ਦੀ ਜਾਨ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ