ਚੋਣ ਕਮਿਸ਼ਨ ਵਲੋਂ ਪੋਲਿੰਗ ਸਟੇਸ਼ਨਾਂ ਦੇ ਬਾਹਰ ਮੋਬਾਇਲ ਡਿਪਾਜ਼ਿਟ ਸਹੂਲਤ ਸਮੇਤ 2 ਹੋਰ ਨਿਰਦੇਸ਼ ਜਾਰੀ


ਨਵੀਂ ਦਿੱਲੀ, 23 ਮਈ-ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਲਈ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨ ਦੇ ਪ੍ਰਵੇਸ਼ ਦੁਆਰ ਤੋਂ 100 ਮੀਟਰ ਦੀ ਦੂਰੀ 'ਤੇ ਚੋਣ ਕਾਨੂੰਨਾਂ ਅਨੁਸਾਰ ਪ੍ਰਚਾਰ ਲਈ ਆਗਿਆਯੋਗ ਨਿਯਮਾਂ ਨੂੰ ਤਰਕਸੰਗਤ ਬਣਾਇਆ ਹੈ।