ਕੈਲਗਰੀ ਤੋਂ ਕੰਜ਼ਰਵੇਟਿਵ ਪਾਰਟੀ ਆਫ਼ ਕੈਨੇਡਾ ਦੇ ਪੰਜਾਬੀ ਮੂਲ ਦੇ ਜਿੱਤੇ 3 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ

ਕੈਲਗਰੀ, 24 ਮਈ (ਜਸਜੀਤ ਸਿੰਘ ਧਾਮੀ)- ਕੰਜ਼ਰਵੇਟਿਵ ਪਾਰਟੀ ਆਫ਼ ਕੈਨੇਡਾ ਦੀ ਤਰਫੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਕੈਲਗਰੀ ਈਸਟ ਦੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਸਿੰਘ ਗਿੱਲ ਅਤੇ ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਸਿੰਘ ਗਿੱਲ ਨੇ ਆਪਣੇ ਅਹੁੱਦੇ ਦੀ ਸਹੁੰ ਚੁੱਕ ਲਈ ਹੈ। ਇਸ ਸਮੇਂ ਕੈਲਗਰੀ ਤੋਂ ਵੱਡੀ ਗਿਣਤੀ ਵਿਚ ਪੰਜਾਬੀ ਮੂਲ ਦੇ ਮੋਹਤਵਾਰ ਵਿਅਕਤੀ, ਪਾਰਟੀ ਦੀ ਸਹਿਯੋਗੀ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।