JALANDHAR WEATHER

ਅੱਤਵਾਦ ਕਾਰਨ ਪੰਜਾਬ ਤੋਂ ਲੋਕਾਂ ਤੇ ਉਦਯੋਗਾਂ ਦਾ ਹੋਇਆ ਪਲਾਇਨ- ਗੁਰਜੀਤ ਸਿੰਘ ਔਜਲਾ

ਨਵੀਂ ਦਿੱਲੀ, 24 ਮਈ- ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਗਏ ਅੱਤਵਾਦ ਕਾਰਨ ਪੰਜਾਬ ਤੋਂ ਲੋਕਾਂ ਅਤੇ ਉਦਯੋਗਾਂ ਦਾ ਪਲਾਇਨ ਹੋਇਆ, ਜਿਸ ਨਾਲ ਰਾਜ ਆਰਥਿਕ ਤੌਰ ’ਤੇ ਕਮਜ਼ੋਰ ਹੋ ਗਿਆ ਹੈ। ਲੋਕ ਸਭਾ ਵਿਚ ਅੰਮ੍ਰਿਤਸਰ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਬਹੁ-ਪਾਰਟੀ ਵਫ਼ਦਾਂ ਨੂੰ ਦੱਸਿਆ ਕਿ 1980 ਦੇ ਦਹਾਕੇ ਦੇ ਅਖੀਰ ਤੋਂ ਸਰਹੱਦ ਪਾਰ ਅੱਤਵਾਦ ਕਾਰਨ ਪੰਜਾਬ ਨੂੰ ਕਿੰਨਾ ਨੁਕਸਾਨ ਹੋਇਆ ਹੈ, ਤਾਂ ਜੋ ਉਹ ਇਨ੍ਹਾਂ ਤੱਥਾਂ ਨੂੰ ਵਿਸ਼ਵ ਭਾਈਚਾਰੇ ਸਾਹਮਣੇ ਪੇਸ਼ ਕਰ ਸਕਣ। ਉਨ੍ਹਾਂ ਕਿਹਾ ਕਿ ਮੈਂ ਇਕ ਮੰਗ ਪੱਤਰ ਦਿੱਤਾ ਹੈ ਅਤੇ ਮੈਂ ਸਾਰੇ ਵਫ਼ਦਾਂ ਦੇ ਚੇਅਰਪਰਸਨਾਂ (ਵੱਖ-ਵੱਖ ਦੇਸ਼ਾਂ ਵਿਚ ਜਾ ਕੇ) ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਦੱਸਿਆ ਜਾ ਸਕੇ ਕਿ ਦੇਸ਼, ਖਾਸ ਕਰਕੇ ਪੰਜਾਬ, ਅੱਤਵਾਦ ਤੋਂ ਕਿੰਨਾ ਪ੍ਰਭਾਵਿਤ ਹੈ। ਮੈਂ ਸ਼ਸ਼ੀ ਥਰੂਰ ਨੂੰ ਮਿਲਿਆ ਅਤੇ ਉਨ੍ਹਾਂ ਨਾਲ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਨੂੰ ਨਸ਼ਿਆਂ ਨਾਲ ਭਰ ਦਿੱਤਾ. ਜਿਸ ਕਾਰਨ ਵੱਡੀ ਗਿਣਤੀ ਵਿਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਮੌਤਾਂ ਹੋਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ