JALANDHAR WEATHER

ਪੁਣਛ ਵਿਖੇ ਰਾਹੁਲ ਗਾਂਧੀ ਨੇ ਬੱਚਿਆਂ ਨਾਲ ਮੁਲਾਕਾਤ ਕਰ ਵਧਾਇਆ ਹੌਂਸਲਾ

ਪੁਣਛ, 24 ਮਈ- ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੇ ਪੁਣਛ ਪਹੁੰਚੇ। ਉਹ ਇੱਥੇ ਪਾਕਿਸਤਾਨੀ ਗੋਲੀਬਾਰੀ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ। ਉਹ ਸਕੂਲੀ ਬੱਚਿਆਂ ਨੂੰ ਵੀ ਮਿਲੇ ਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ। ਰਾਹੁਲ ਨੇ ਕਿਹਾ ਕਿ ਸਭ ਕੁਝ ਜਲਦੀ ਠੀਕ ਹੋ ਜਾਵੇਗਾ। ਇਨ੍ਹਾਂ ਹਾਲਾਤ ਵਿਚੋਂ ਬਾਹਰ ਆਉਣ ਲਈ, ਤੁਹਾਨੂੰ ਸਖ਼ਤ ਪੜ੍ਹਾਈ ਕਰਨੀ ਚਾਹੀਦੀ ਹੈ, ਸਖ਼ਤ ਖੇਡਣਾ ਚਾਹੀਦਾ ਹੈ ਅਤੇ ਸਕੂਲ ਵਿਚ ਬਹੁਤ ਸਾਰੇ ਦੋਸਤ ਬਣਾਉਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਇਕ ਵੱਡੀ ਤ੍ਰਾਸਦੀ ਸੀ ਅਤੇ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਬਹੁਤ ਵੱਡਾ ਨੁਕਸਾਨ ਹੋਇਆ ਹੈ। ਮੈਂ ਲੋਕਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਇਸ ਮੁੱਦੇ ਨੂੰ ਰਾਸ਼ਟਰੀ ਪੱਧਰ ’ਤੇ ਉਠਾਉਣ ਦੀ ਬੇਨਤੀ ਕੀਤੀ ਹੈ ਅਤੇ ਮੈਂ ਅਜਿਹਾ ਕਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ