ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਵਾਈਸ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਦਾ ਦਿਹਾਂਤ

ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਪੰਜਾਬ ਮਨੁੱਖੀ ਅਧਿਕਾਰ ਔਰਗਨਾਈਜੇਸ਼ਨ ਦੇ ਵਾਈਸ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸਵਰਗੀ ਰੰਧਾਵਾ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਦੇ ਕਤਲ ਕੇਸ ਮਾਮਲੇ ਵਿਚ ਚਸ਼ਮਦੀਦ ਗਵਾਹ ਸਨ। ਐਡਵੋਕੇਟ ਸਰਬਜੀਤ ਸਿੰਘ ਵੇਰਕਾ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ 25 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇੜਲੇ ਸ਼ਮਸ਼ਾਨ ਘਾਟ, ਚਾਟੀਵਿੰਡ ਚੌਕ ਅੰਮ੍ਰਿਤਸਰ ਵਿਖੇ ਹੋਵੇਗਾ।