ਪਿੰਡ ਆਲੀਕੇ ਵਿਖੇ ਤੂੜੀ ਨੂੰ ਲੱਗੀ ਭਿਆਨਕ ਅੱਗ
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਆਲੀਕੇ ਵਿਖੇ ਤੇਜ਼ ਹਨੇਰੀ ਦੇ ਚਲਦਿਆਂ ਗਊਸ਼ਾਲਾ ਨਜ਼ਦੀਕ ਆਲੀਕੇ ਰੋਡ ਉਤੇ ਸਥਿਤ ਮੰਡੀ 'ਚ ਤੂੜੀ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਸਾਹਮਣੇ ਆਇਆ ਹੈ। ਹਨੇਰੀ ਦੇ ਚਲਦਿਆਂ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦਾ ਪਤਾ ਲੱਗਦੇ ਹੀ ਪਿੰਡ ਵਾਸੀਆਂ ਨੇ ਤੁਰੰਤ ਇਸਦੀ ਸੂਚਨਾ ਤਪਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਤਪਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪੁੱਜੀਆਂ ਅਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ। ਦੱਸਣਯੋਗ ਹੈ ਕਿ ਮੰਡੀ 'ਚ ਪਈ ਤੂੜੀ ਗਊਸ਼ਾਲਾ ਦੀ ਸੀ।