JALANDHAR WEATHER

ਗੁਰਦੀਪ ਸਿੰਘ ਕੰਗ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਮੈਨੇਜਰ

 ਸ੍ਰੀ ਅਨੰਦਪੁਰ ਸਾਹਿਬ, 24 ਮਈ (ਜੇਐਸ ਨਿੱਕੂਵਾਲ) - ਨਾਮੀ ਸਾਹਿਤਕਾਰ ਅਤੇ ਵਧੀਆ ਪ੍ਰਬੰਧਕ ਵਜੋਂ ਜਾਣੇ ਜਾਂਦੇ ਗੁਰਦੀਪ ਸਿੰਘ ਕੰਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਦਸਣਯੋਗ ਹੈ ਕਿ ਉਹ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹਿਲਾਂ ਦੋ ਵਾਰ ਬਤੌਰ ਮੈਨੇਜਰ ਸੇਵਾਵਾਂ ਦੇ ਚੁੱਕੇ ਹਨ । ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਇਸ ਨਿਯੁਕਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਮੈਨੇਜਰ ਗੁਰਦੀਪ ਸਿੰਘ ਕੰਗ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਬਹੁਤ ਜਲਦ ਅਹੁਦਾ ਸੰਭਾਲ ਕੇ ਕੰਮ ਕਾਜ ਵੀ ਸ਼ੁਰੂ ਕਰ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ