JALANDHAR WEATHER

ਮੁੱਖ ਮੰਤਰੀ ਦੀ ਨਾਭਾ ਫੇਰੀ ਨੂੰ ਲੈ ਕੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਸਹੋਲੀ ਨੂੰ ਪੁਲਿਸ ਨੇ ਕੀਤਾ ਘਰ 'ਚ ਨਜ਼ਰਬੰਦ

 ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ) - ਅੱਜ ਰਿਆਸਤੀ ਸ਼ਹਿਰ ਨਾਭਾ ਦੇ ਮਹਾਰਾਜਾ ਅਗਰਸੈਨ ਪਾਰਕ ਵਿਖੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋਇਆ ਨਜ਼ਰ ਆ ਰਿਹਾ ਹੈ। ਇਸ ਦੇ ਤਹਿਤ ਅੱਜ ਸਵੇਰੇ ਕਰੀਬ 4 ਵਜੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਸਹੋਲੀ ਨੂੰ ਘਰ ਵਿੱਚ ਹੀ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ। ਫੋਨ ਤੇ ਗੱਲਬਾਤ ਕਰਦੇ ਹੋਏ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਹ 'ਤੇ ਤੁਰ ਪਈ ਹੈ ਕਿਉਂ ਕਿ ਆਪਣੀਆਂ ਮੰਗਾਂ ਦੀ ਗੱਲ ਕਰਨ ਵਾਲੇ ਹਰ ਵਿਅਕਤੀ ਨੂੰ ਜਾਂ ਤਾਂ ਘਰ ਵਿਚ ਨਜ਼ਰਬੰਦ ਕੀਤਾ ਜਾਂਦਾ ਹੈ ਜਾਂ ਫਿਰ ਇਸ ਸਰਕਾਰ ਵਲੋਂ ਉਨ੍ਹਾਂ ਉੱਪਰ ਤਸ਼ੱਦਦ ਕੀਤਾ ਜਾਂਦਾ ਹੈ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ