ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਅਕਾਲੀ ਦਲ ਦੀ ਭਰਤੀ ਕਮੇਟੀ ਦੇ ਮੈਂਬਰਾਂ ਨੇ ਕੀਤੀ ਮੀਟਿੰਗ

ਬਰਨਾਲਾ/ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਗਈ ਭਰਤੀ ਕਮੇਟੀ ਅਤੇ ਅਕਾਲੀ ਆਗੂਆਂ ਦੀ ਹਲਕਾ ਭਦੌੜ ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਤੇ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਭਾਈ ਮਨੀ ਸਿੰਘ ਦੀ ਟਕਸਾਲ ਵਿਖੇ ਹੋਈ। ਮੀਟਿੰਗ ਨੂੰ ਭਰਤੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਤੋਂ ਇਲਾਵਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਵੱਧ ਤੋਂ ਵੱਧ ਅਕਾਲੀ ਦਲ ਦੀ ਭਰਤੀ ਕੀਤੀ ਜਾਵੇ।