ਛੇਹਰਟਾ ਵਿਖੇ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ
ਛੇਹਰਟਾ (ਜੰਡਿਆਲਾ ਗੁਰੂ) , 25 ਮਈ (ਪੱਤਰ ਪ੍ਰੇਰਕ,ਪਰਮਿੰਦਰ ਸਿੰਘ ਜੋਸਨ) - ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਛੇਹਰਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੰਡਿਆਲਾ ਗੁਰੂ ਤੋਂ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇਤਿਹਾਸਿਕ ਗੁਰਦੁਆਰਾ ਛੇਹਰਟਾ ਸਾਹਿਬ ਦੇ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।