JALANDHAR WEATHER

ਭਾਖੜਾ ਪਾਣੀ ਵਿਵਾਦ: ਹਾਈ ਕੋਰਟ ’ਚ ਅੱਜ ਤੀਸਰੀ ਵਾਰ ਹੋਵੇਗੀ ਸੁਣਵਾਈ

ਚੰਡੀਗੜ੍ਹ, 26 ਮਈ- ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਅੱਜ ਤੀਜੇ ਦਿਨ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ, ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਇਸ ਤੋਂ ਬਾਅਦ ਅਦਾਲਤ ਇਸ ਸੰਬੰਧ ਵਿਚ ਆਪਣਾ ਫੈਸਲਾ ਦੇਵੇਗੀ। ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ ਵਿਚ ਪਾਣੀ ਛੱਡ ਦਿੱਤਾ ਗਿਆ ਹੈ। ਦੂਜੇ ਪਾਸੇ, ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਵੀ ਇਹ ਮੁੱਦਾ ਚੁੱਕਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ