JALANDHAR WEATHER

ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ

ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ ਹਨ। ਆਪਣੀ ਗੁਜਰਾਤ ਫੇਰੀ ਦੌਰਾਨ, ਉਹ ਦਾਹੋਦ, ਭੁਜ ਅਤੇ ਗਾਂਧੀਨਗਰ ਵਿਚ 82,950 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਭੁਜ ਵਿਚ 53,414 ਕਰੋੜ ਰੁਪਏ ਦੇ 33 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਅੱਜ ਹੀ, ਉਹ ਦਾਹੋਦ ਦੇ ਖਰੋਡ ਵਿਚ ਇਕ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੇ, ਜਿੱਥੇ ਉਹ 24,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦਾਹੋਦ ਵਿਖੇ ਲੋਕੋਮੋਟਿਵ ਨਿਰਮਾਣ ਪਲਾਂਟ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਕ ਇਲੈਕਟ੍ਰਿਕ ਲੋਕੋਮੋਟਿਵ ਨੂੰ ਵੀ ਹਰੀ ਝੰਡੀ ਦਿਖਾਉਣਗੇ। ਉਨ੍ਹਾਂ ਵਲੋਂ ਅੱਜ ਇਕ ਰੋਡ ਸ਼ੋਅ ਵੀ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ