ਦੱਖਣੀ ਪੱਛਮੀ ਦਿੱਲੀ ਵਿਚ 88 ਹੋਰ ਗ਼ੈਰ -ਕਾਨੂੰਨੀ ਬੰਗਲਾਦੇਸ਼ੀ ਪ੍ਰਵਾਸੀ ਹਿਰਾਸਤ ਵਿਚ

ਨਵੀਂ ਦਿੱਲੀ ,27 ਮਈ - ਦਿੱਲੀ ਪੁਲਿਸ ਨੇ ਸ਼ਹਿਰ ਦੇ ਦੱਖਣ-ਪੱਛਮ ਤੋਂ ਗ਼ੈਰ -ਕਾਨੂੰਨੀ ਇਮੀਗ੍ਰੇਸ਼ਨ 'ਤੇ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ 88 ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ ਹੈ। ਇਹ ਸਾਰੇ ਪ੍ਰਵਾਸੀ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਦੇਸ਼ ਵਿਚ ਰਹਿ ਰਹੇ ਹਨ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਡਿਪਟੀ ਕਮਿਸ਼ਨਰ ਸੁਰੇਂਦਰ ਚੌਧਰੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਇਹ ਮੁਹਿੰਮ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਲਈ ਸ਼ੁਰੂ ਕੀਤੀ ਗਈ ਸੀ। ਟੀਮ ਦੁਆਰਾ ਬਹੁਤ ਸਾਰੇ ਪ੍ਰਵਾਸੀਆਂ ਦੀ ਪਹਿਲਾਂ ਹੀ ਤਸਦੀਕ ਕੀਤੀ ਜਾ ਚੁੱਕੀ ਹੈ, ਕਿਉਂਕਿ ਪਿਛਲੇ ਹਫ਼ਤੇ ਅਸੀਂ 121 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਸੀ। ਬਾਅਦ ਵਿਚ ਤਸਦੀਕ ਦੀ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ ਦੇ ਹਵਾਲੇ ਕਰ ਦਿੱਤਾ ਗਿਆ।