ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਢੀਂਡਸਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਆਗੂ ਨੂੰ ਗੁਆ ਦਿੱਤਾ ਹੈ। ਉਹ ਸ਼ਾਇਦ ਰਾਜ ਦੇ ਆਖਰੀ ਮਹਾਨ ਪ੍ਰਤੀਕਾਂ ਵਿੱਚੋਂ ਸਨ, ਜੋ ਪੰਜਾਬ ਦੇ ਘਟਨਾ ਪੂਰਨ ਇਤਿਹਾਸ ਦੇ ਗਵਾਹ ਸਨ। ਸ: ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਜਾਣ ਨਾਲ ਪਏ ਘਾਟੇ ਨੂੰ ਭਰਨਾ ਪੰਜਾਬ ਲਈ ਬੇਹੱਦ ਮੁਸ਼ਕਿਲ ਹੋਵੇਗਾ।