JALANDHAR WEATHER

ਬੀਬਾ ਹਰਸਿਮਰਤ ਕੌਰ ਬਾਦਲ, ਬੇਟੇ ਤੇ ਬੇਟੀ ਸਮੇਤ ਇਤਿਹਾਸਕ ਗੁ. ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨਤਮਸਤਕ

ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸ਼ਾਮੀਂ ਅਚਾਨਕ, ਆਪਣੇ ਬੇਟੇ ਅਤੇ ਬੇਟੀ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੁੱਜੇ, ਜਿੱਥੇ ਕਿ ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਸ੍ਰੀ ਦਰਬਾਰ ਸਾਹਿਬ, ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਸ਼ੀਸ਼ ਮਹਿਲ ਅਤੇ ਗੁ: ਮੰਜੀ ਸਾਹਿਬ ਆਦਿ ਗੁਰਧਾਮਾਂ ਵਿਖੇ ਸ਼ੁਕਰਾਨਾ ਕੀਤਾ । ਉਨ੍ਹਾਂ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਇਹ ਪਾਵਨ ਧਰਤੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਧਰਤੀ ਹੈ, ਜਿੱਥੇ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ, 9 ਮਹੀਨੇ, 13 ਦਿਨ ਘੋਰ ਤਪੱਸਿਆ ਕੀਤੀ, ਬਾਬਾ ਮੱਖਣ ਸ਼ਾਹ ਲੁਬਾਣਾ ਦਾ ਡੁੱਬਦਾ ਜਹਾਜ ਬੰਨੇ ਲਾਇਆ ਅਤੇ ਹਿੰਦ ਦੀ ਚਾਦਰ ਬਣਕੇ ਇਸ ਪਵਿੱਤਰ ਨਗਰ ਨੂੰ ਵਰੋਸਾਇਆ । ਉਨ੍ਹਾਂ ਕਿਹਾ ਕਿ ਉਹ ਅੱਜ ਇਸ ਪਵਿੱਤਰ ਅਸਥਾਨ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਲਈ ਪੁੱਜੇ ਹਨ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਗੁਰੂ ਘਰ ਤੋਂ ਸਿਰੋਪਾਉ ਦੀ ਬਖਸ਼ਿਸ਼ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਅਨੰਤਬੀਰ ਸਿੰਘ ਅਤੇ ਬੇਟੀ ਗੁਰਲੀਨ ਕੌਰ ਵੀ ਨਾਲ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ