JALANDHAR WEATHER

'ਆਪ' ਆਗੂ 'ਤੇ ਤਾਬੜਤੋੜ ਚੱਲੀਆਂ ਗੋਲੀਆਂ, ਦੋ ਵਿਅਕਤੀ ਗੰਭੀਰ ਜ਼ਖ਼ਮੀ

ਨਿਹਾਲ ਸਿੰਘ ਵਾਲਾ, (ਮੋਗਾ) 28 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡ ਬਿਲਾਸਪੁਰ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਉਪਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੀ ਘਟਨਾ ਦਾ ਸਮਾਚਾਰ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਪ੍ਰਧਾਨ ਗੁਰਮੀਤ ਸਿੰਘ ਉਰਫ ਗੀਤਾ ਅਤੇ ਉਸ ਦੇ ਸਾਥੀ ਅਮਨਦੀਪ ਸਿੰਘ ਅਮਨਾ ਉਪਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਤਾਬੜਤੋੜ ਫਾਇਰਿੰਗ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਲੋਂ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ, ਥਾਣਾ ਮੁੱਖ ਅਫ਼ਸਰ ਪੂਰਨ ਸਿੰਘ ਅਤੇ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਪ੍ਰੀਤਮ ਸਿੰਘ ਘਟਨਾ ਸਥਾਨ ਉਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ