JALANDHAR WEATHER

ਪਾਕਿਸਤਾਨ ਨਾਲ ਲੱਗਦੇ ਰਾਜਾਂ ਵਿਚ 31 ਮਈ ਨੂੰ ਮੌਕ ਡ੍ਰਿਲ

ਨਵੀਂ ਦਿੱਲੀ , 29 ਮਈ - ਪਾਕਿਸਤਾਨ ਨਾਲ ਲੱਗਦੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਆਪ੍ਰੇਸ਼ਨ ਸ਼ੀਲਡ ਤਹਿਤ 31 ਮਈ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਪਹਿਲਾਂ ਇਹ 29 ਮਈ ਨੂੰ ਹੋਣੀ ਸੀ ਪਰ ਪ੍ਰਸ਼ਾਸਕੀ ਕਾਰਨਾਂ ਕਰਕੇ ਇਸ ਨੂੰ ਮੁਲਤਵੀ ਕਰਨਾ ਪਿਆ। ਹੁਣ ਮੌਕ ਡ੍ਰਿਲ 31 ਮਈ ਨੂੰ ਆਯੋਜਿਤ ਕੀਤੀ ਜਾਵੇਗੀ। ਇਹ ਮੌਕ ਡ੍ਰਿਲ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਸਮੇਤ ਪਾਕਿਸਤਾਨ ਨਾਲ ਲੱਗਦੇ ਸਾਰੇ ਪੱਛਮੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੀਤੀ ਜਾਵੇਗੀ। ਮੌਕ ਡ੍ਰਿਲ ਇਕ ਤਰ੍ਹਾਂ ਦੀ ਕਸਰਤ ਹੈ ਜਿਸ ਵਿਚ ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਲੋਕਾਂ ਨੂੰ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਤਰ੍ਹਾਂ ਦਾ ਹਮਲਾ ਜਾਂ ਆਫ਼ਤ ਦੀ ਸਥਿਤੀ ਆਉਂਦੀ ਹੈ, ਤਾਂ ਆਮ ਲੋਕਾਂ ਨੂੰ ਆਪਣੀ ਰੱਖਿਆ ਕਿਵੇਂ ਕਰਨੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਲਗਭਗ 3300 ਕਿਲੋਮੀਟਰ ਦੀ ਸਰਹੱਦ ਹੈ। ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਪਾਕਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ