ਐੱਚ.ਡੀ.ਐੱਫ.ਸੀ. ਬੈਂਕ ਵਿਚ ਹੋਈ ਲੁੱਟ ਦੀ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਆਈ ਸਾਹਮਣੇ

ਫਗਵਾੜਾ, 30 ਮਈ - ਪੰਜਾਬ ਦੇ ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸਥਿਤ ਐੱਚ.ਡੀ.ਐੱਫ.ਸੀ. ਬੈਂਕ ਵਿਚ ਹੋਈ ਲੁੱਟ ਦੀ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਸਾਹਮਣੇ ਆਈ ਹੈ। ਸੀ.ਸੀ.ਟੀ.ਵੀ. ਤਸਵੀਰਾਂ ਵਿਚ ਲੁਟੇਰੇ ਬੈਂਕ ਵਿਚ ਦਾਖ਼ਲ ਹੋ ਕੇ ਬੈਂਕ ਕਰਮਚਾਰੀਆਂ ਨੂੰ ਬੰਦੂਕ ਦੀ ਨੋਕ 'ਤੇ ਬੰਧਕ ਬਣਾਇਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇੰਨਾ ਹੀ ਨਹੀਂ ਬੈਂਕ ਸੁਰੱਖਿਆ ਗਾਰਡ ਨੂੰ ਜ਼ਮੀਨ 'ਤੇ ਗੋਡੇ ਟੇਕਣ ਲਈ ਮਜਬੂਰ ਕੀਤਾ ਗਿਆ ਅਤੇ 40 ਲੱਖ ਰੁਪਏ ਲੁੱਟ ਕੇ ਦੌੜ ਗਏ। ।