ਰਾਹੁਲ ਗਾਂਧੀ ਨੇ ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ , ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ 'ਤੇ ਹੋਈ ਚਰਚਾ

ਨਵੀਂ ਦਿੱਲੀ , 30 ਮਈ - ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਥੇ ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਵਿੰਸਟਨ ਪੀਟਰਸ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ, ਸਾਂਝੇ ਲੋਕਤੰਤਰੀ ਮੁੱਲਾਂ ਅਤੇ ਵਿਸ਼ਵਵਿਆਪੀ ਸਹਿਯੋਗ ਨਾਲ ਸੰਬੰਧਿਤ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਇਸ ਮੁਲਾਕਾਤ ਦੌਰਾਨ ਲੋਕ ਸਭਾ ਵਿਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਵੀ ਮੌਜੂਦ ਸਨ। ਰਾਹੁਲ ਗਾਂਧੀ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਫੇਸਬੁੱਕ 'ਤੇ ਪੋਸਟ ਕੀਤੀਆਂ ਅਤੇ ਕਿਹਾ ਕਿ ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਮਿਲ ਕੇ ਖੁਸ਼ੀ ਹੋਈ। ਦੋਵਾਂ ਦੇਸ਼ਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ, ਸਾਂਝੇ ਲੋਕਤੰਤਰੀ ਮੁੱਲਾਂ ਅਤੇ ਵਧਦੀ ਗੁੰਝਲਦਾਰ ਦੁਨੀਆ ਵਿਚ ਵਿਸ਼ਵਵਿਆਪੀ ਸਹਿਯੋਗ ਦੀ ਮਹੱਤਤਾ 'ਤੇ ਗਰਮਜੋਸ਼ੀ ਨਾਲ ਚਰਚਾ ਹੋਈ। ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ ਇਸ ਸਮੇਂ ਭਾਰਤ ਦੇ ਦੌਰੇ 'ਤੇ ਹਨ।