ਯੂ.ਪੀ. : ਸੜਕ ਹਾਦਸੇ ਵਿਚ ਪੰਜ ਦੀ ਮੌਤ

ਹਰਦੋਈ, (ਯੂ.ਪੀ.) 31 ਮਈ- ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿਚ ਇਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਇੱਕ ਛੇ ਸਾਲ ਦੇ ਬੱਚੇ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਤੇ ਪਲਟ ਗਈ ਅਤੇ ਆਲਮਨਗਰ ਰੋਡ ’ਤੇ ਇਕ ਖੱਡ ਵਿਚ ਡਿੱਗ ਗਈ, ਜਿਸ ਵਿਚ 11 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਇਕ ਬੱਚੇ ਸਮੇਤ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਸਾਰੇ ਮ੍ਰਿਤਕ ਹਰਦੋਈ ਦੇ ਪਾਲੀ ਥਾਣਾ ਖੇਤਰ ਦੇ ਵਸਨੀਕ ਸਨ। ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ 3 ਵਜੇ ਦੇ ਕਰੀਬ ਵਾਪਰਿਆ, ਜਦੋਂ ਉਹ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।