JALANDHAR WEATHER

ਝਗੜੇ ਦੌਰਾਨ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ

ਮਮਦੋਟ, (ਫਿਰੋਜ਼ਪੁਰ), 31 ਮਈ (ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋ ਕੇ ਬਹਿਰਾਮ ਅਧੀਨ ਪਿੰਡ ਅਲਫੂ ਕੇ ਵਿਖੇ ਬੀਤੀ ਦੇਰ ਰਾਤ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀ ਲੱਗਣ ਨਾਲ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਲਈ ਰੈਫਰ ਕਰ ਦਿੱਤਾ ਸੀ ਤੇ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗਗਨਜੋਤ ਵਾਸੀ ਪਿੰਡ ਪੋਜੋ ਕੇ ਵਜੋਂ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ