JALANDHAR WEATHER

ਜਲੰਧਰ 'ਚ ਮੀਂਹ ਨਾਲ ਕਈ ਥਾਈਂ ਰੁੱਖਾਂ ਦੀਆਂ ਟੁੱਟੀਆਂ ਟਾਹਣੀਆਂ

ਜਲੰਧਰ, 31 ਮਈ-ਜਲੰਧਰ 'ਚ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਤੇਜ਼ ਹਵਾਵਾਂ ਚੱਲੀਆਂ ਹਨ ਤੇ ਤਾਪਮਾਨ ਡਿੱਗਿਆ ਹੈ। ਕਈ ਥਾਵਾਂ 'ਤੇ ਰੁੱਖਾਂ ਦੀਆਂ ਟਾਹਣੀਆਂ ਟੁੱਟ ਗਈਆਂ। ਪੰਜਾਬ ਵਿਚ ਨਮੀ ਵਾਲੀ ਗਰਮੀ ਨੇ ਜਨਜੀਵਨ ਦੁੱਭਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗਰਮੀ ਨੇ ਵਪਾਰੀਆਂ ਦੇ ਕੰਮ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਪਰ ਅੱਜ ਸ਼ਾਮ 4 ਵਜੇ ਮੌਸਮ ਵਿਚ ਅਚਾਨਕ ਬਦਲਾਅ ਆਇਆ। ਦਰਅਸਲ, ਜਲੰਧਰ ਸਮੇਤ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਤਾਪਮਾਨ ਡਿੱਗ ਗਿਆ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਦਾ ਸਾਹ ਲਿਆ।

ਹਾਲਾਂਕਿ, ਬਟਾਲਾ ਸਮੇਤ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਜਲੰਧਰ ਵਿਚ ਹਲਕੀ ਬੂੰਦਾ-ਬਾਂਦੀ ਕਾਰਨ ਜਿਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਵਪਾਰੀਆਂ ਦੇ ਚਿਹਰਿਆਂ 'ਤੇ ਮੁਸਕਰਾਹਟ ਦੇਖੀ ਗਈ। ਦਰਅਸਲ, ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 7 ਜ਼ਿਲ੍ਹਿਆਂ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੱਲ੍ਹ ਸੂਬੇ ਵਿਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ। ਜਦੋਂਕਿ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਨੂੰ ਪਾਰ ਕਰ ਗਿਆ ਸੀ, ਹੁਣ ਇਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਮਰਾਲਾ ਵਿਚ ਦਰਜ ਕੀਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ