JALANDHAR WEATHER

ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ- ਜਥੇਦਾਰ ਗੜਗੱਜ

ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 1 ਜੂਨ ਤੋਂ ਸ਼ੁਰੂ ਹੋ ਰਹੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸੰਬੰਧੀ ਜਾਰੀ ਬਿਆਨ ਵਿਚ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 1 ਤੋਂ 6 ਜੂਨ ਤੱਕ ਵਿਸ਼ਵ ਭਰ ਵਿਚ ਵੱਸਦੀ ਸਿੱਖ ਕੌਮ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ ਉੱਤੇ ਵੱਧ ਤੋਂ ਵੱਧ ਰੀਸਰਚ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ