ਯੂ.ਪੀ. : ਕਾਰ ਤੇ ਟਰੱਕ ਦੀ ਟੱਕਰ ’ਚ ਚਾਰ ਦੀ ਮੌਤ

ਲਖਨਊ, 2 ਜੂਨ- ਯੂ.ਪੀ. ਦੇ ਬਾਰਾਬੰਕੀ ਜ਼ਿਲ੍ਹੇ ਦੇ ਰਾਮਨਗਰ ਕੋਤਵਾਲੀ ਖੇਤਰ ਵਿਚ ਅੱਜ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਸਵੇਰੇ 5 ਵਜੇ ਦੇ ਕਰੀਬ, ਬਾਰਾਬੰਕੀ-ਬਹਿਰਾਈਚ ਹਾਈਵੇਅ ’ਤੇ ਧਨੌਰਾ ਮੋੜ ਨੇੜੇ ਇਕ ਢਾਬੇ ਨੇੜੇ ਇਕ ਅਰਟਿਗਾ ਕਾਰ ਅਤੇ ਇਕ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਅਰਟਿਗਾ ਕਾਰ ਵਿਚ ਸਵਾਰ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਬੱਚਿਆਂ ਸਮੇਤ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਰਕਲ ਅਫਸਰ (ਸੀਓ) ਗਰਿਮਾ ਪੰਤ ਨੇ ਮੌਕੇ ਦਾ ਮੁਆਇਨਾ ਕੀਤਾ। ਇੰਸਪੈਕਟਰ ਅਨਿਲ ਕੁਮਾਰ ਪਾਂਡੇ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।