JALANDHAR WEATHER

ਜੀਵਨ ਗੁਪਤਾ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਆਪਣੇ ਜੱਦੀ ਸ਼ਹਿਰ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਸਿਜਦਾ

ਫਤਿਹਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਹੋਣ ਵਾਲੀ ਉਪ ਚੋਣ ਲਈ ਐਲਾਨੇ ਉਮੀਦਵਾਰ ਜੀਵਨ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਭਰਨ ਤੋਂ ਠੀਕ ਪਹਿਲਾਂ ਆਪਣੇ ਜੱਦੀ ਸ਼ਹਿਰ ਬੱਸੀ ਪਠਾਣਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਆਪਣੇ ਪਰਿਵਾਰਕ ਮੈਬਰਾਂ ਅਤੇ ਸਮਰਥਕਾਂ ਨੂੰ ਨਾਲ ਲੈ ਕੇ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਉਮੀਦਵਾਰ ਐਲਾਨਣ ’ਤੇ ਪਾਰਟੀ ਦਾ ਧੰਨਵਾਦ ਕੀਤਾ ਤੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਦੱਸ ਦਈਏ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ