JALANDHAR WEATHER

ਵੇਈਂ ’ਚੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ’ਚ ਪਰਿਵਾਰਕ ਮੈਂਬਰਾਂ ਨੇ ਦਿੱਤਾ ਧਰਨਾ

ਕਪੂਰਥਲਾ, 2 ਜੂਨ (ਅਮਨਜੋਤ ਸਿੰਘ ਵਾਲੀਆ)- ਪਿੰਡ ਭਵਾਨੀਪੁਰ ਨੇੜੇ ਕਾਲੀ ਵੇਈਂ ਵਿਚੋਂ ਬੀਤੀ 29 ਅਪ੍ਰੈਲ ਨੂੰ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਲਗਭਗ ਇਕ ਮਹੀਨੇ ਬਾਅਦ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ ਪਰਿਵਾਰਕ ਮੈਂਬਰਾਂ ਨੇ ਇਕ ਹੋਰ ਨੌਜਵਾਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਕੋਤਵਾਲੀ ਸਾਹਮਣੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ। ਮ੍ਰਿਤਕ ਨੌਜਵਾਨ ਤਰਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਕਿਹਾ ਕਿ ਥਾਣਾ ਕੋਤਵਾਲੀ ਮੁਖੀ ਵਲੋਂ ਦੋਸ਼ੀਆਂ ਨੂੰ ਬਚਾਉਣ ਦੀ ਕਥਿਤ ਤੌਰ ’ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਹਨਾਂ ਨਾਲ ਸਹੀ ਵਰਤਾਰਾ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦੂਜੇ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਕਰਦੀ ਅਤੇ ਉਨਾਂ ਨੂੰ ਇਨਸਾਫ ਨਹੀਂ ਦਿੰਦੀ ਤਾਂ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਦੇ ਨਾਲ ਇਨਸਾਫ਼ ਲੈਣ ਲਈ ਸੰਘਰਸ਼ ਤੇਜ਼ ਕਰਨਗੇ। ਥਾਣਾ ਕੋਤਵਾਲੀ ਮੁਖੀ ਕਿਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਕਾਲ ਡਿਟੇਲਾਂ ਤੋਂ ਬਾਅਦ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਾਂਚ ਦੌਰਾਨ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਪੁਲਿਸ ਵਲੋਂ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ