JALANDHAR WEATHER

ਬਿਆਸ ਦਰਿਆ 'ਚ ਰੁੜ੍ਹਿਆ ਨੌਜਵਾਨ

ਗੁਰਦਾਸਪੁਰ, 3 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਚੇਚੀਆਂ ਛੋੜੀਆਂ ਦੇ ਇਕ ਨੌਜਵਾਨ ਦੀ ਦਰਿਆ ਬਿਆਸ ’ਚ ਪਾਣੀ ਦੇ ਤੇਜ਼ ਵਹਾਅ ਨਾਲ ਰੁੜ੍ਹਨ ਦੀ ਖ਼ਬਰ ਪ੍ਰਾਪਤ ਹੋਈ ਹੈ।ਜਾਣਕਾਰੀ ਅਨੁਸਾਰ ਮਨਦੀਪ ਸਿੰਘ (28) ਪੁੱਤਰ ਨਰਿੰਦਰ ਸਿੰਘ ਵਾਸੀ ਚੇਚੀਆਂ ਛੋੜੀਆਂ ਆਪਣੇ ਕੁਝ ਸਾਥੀਆਂ ਨਾਲ ਦਰਿਆ ਪਾਰ ਆਪਣੀ ਜ਼ਮੀਨ ਵਿਚ ਜਾ ਰਿਹਾ ਸੀ ਕਿ ਅਚਾਨਕ ਦਰਿਆ ਬਿਆਸ ਦੇ ਪਾਣੀ ਦਾ ਵਹਾਅ ਤੇਜ਼ ਹੋ ਗਿਆ ਤੇ ਉਹ ਰੁੜ੍ਹ ਗਿਆ। ਮ੍ਰਿਤਕ ਦੇ ਪਿਤਾ ਨਰਿੰਦਰ ਸਿੰਘ ਨੇ ਇਸ ਦੀ ਸੂਚਨਾ ਥਾਣਾ ਪੁਰਾਣਾ ਸ਼ਾਲਾ ਨੂੰ ਦਿੱਤੀ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੋਤਾਖੋਰਾਂ, ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਦੀਪ ਸਿੰਘ ਨੂੰ ਲੱਭਣ ਲਈ ਵਿਸ਼ੇਸ਼ ਯਤਨ ਕੀਤੇ ਪਰ ਮ੍ਰਿਤਕ ਦੇਹ ਦੇਰ ਸ਼ਾਮ ਤੱਕ ਗੋਤਾਖੋਰਾਂ ਨੂੰ ਨਹੀਂ ਮਿਲੀ ਅਤੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ