9 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।