JALANDHAR WEATHER

ਲੌਂਗੋਵਾਲ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 10 ਕੀਤੇ ਕਾਬੂ

ਲੌਂਗੋਵਾਲ, 3 ਜੂਨ (ਵਿਨੋਦ ਸ਼ਰਮਾ)-ਥਾਣਾ ਲੌਂਗੋਵਾਲ ਦੀ ਪੁਲਿਸ ਨੇ ਵੱਖ-ਵੱਖ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਦੋਸ਼ੀਆਂ ਵਿਚ ਇਕ ਔਰਤ ਵੀ ਸ਼ਾਮਿਲ ਹੈ। ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਦੱਸਿਆ ਕਿ ਪਹਿਲੇ ਕੇਸ ਵਿਚ ਥਾਣੇਦਾਰ ਬੇਅੰਤ ਸਿੰਘ ਨੇ ਮਿਲੀ ਇਤਲਾਹ ਦੇ ਆਧਾਰ ਉਤੇ ਉਤਮ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਗਾਹੂ ਪੱਤੀ ਲੌਂਗੋਵਾਲ, ਕੁਲਦੀਪ ਸਿੰਘ ਉਰਫ ਦੋਲੀ ਪੁੱਤਰ ਭੋਲਾ ਸਿੰਘ ਵਾਸੀ ਦੁੱਲਟ ਪੱਤੀ ਲੌਂਗੋਵਾਲ, ਨਾਇਬ ਸਿੰਘ ਉਰਫ ਲਾਡੀ ਪੁੱਤਰ ਗੁਰਮੇਲ ਸਿੰਘ, ਲਵਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਅਵਤਾਰ ਸਿੰਘ ਵਾਸੀ ਦੁੱਲਟ ਪੱਤੀ ਲੌਂਗੋਵਾਲ ਅਤੇ ਯਾਦਵਿੰਦਰ ਸਿੰਘ ਉਰਫ ਬੰਟੀ ਪੁੱਤਰ ਅਵਤਾਰ ਸਿੰਘ ਵਾਸੀ ਦੁੱਲਟ ਪੱਤੀ ਲੌਂਗੋਵਾਲ ਨੂੰ 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ।

ਇਸੇ ਤਰ੍ਹਾਂ ਦੂਸਰੇ ਕੇਸ ਵਿਚ ਥਾਣੇਦਾਰ ਦਰਸ਼ਨ ਸਿੰਘ ਨੂੰ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਮੁਖਬਰ ਵਲੋਂ ਇਤਲਾਹ ਮਿਲੀ ਕਿ ਹਰਪ੍ਰੀਤ ਸਿੰਘ ਉਰਫ ਵੱਡਾ ਪੁੱਤਰ ਹਰਮੇਸ਼ ਸਿੰਘ ਵਾਸੀ ਸੁਨਾਮੀ ਪੱਤੀ ਲੌਂਗੋਵਾਲ, ਹਰਵਿੰਦਰ ਸਿੰਘ ਉਰਫ ਗਾਂਧੀ ਅਤੇ ਨਿਰਮਲ ਸਿੰਘ ਉਰਫ ਨਿੰਮੀ ਪੁੱਤਰਾਨ ਰਾਜ ਸਿੰਘ ਵਾਸੀਆਨ ਰੰਧਾਵਾ ਪੱਤੀ ਲੌਂਗੋਵਾਲ ਜੋ ਦੋਵੇਂ ਸਕੇ ਭਰਾ ਹਨ। ਇਨ੍ਹਾਂ ਨੂੰ ਮਨਦੀਪ ਸਿੰਘ ਉਰਫ ਲਾਡੀ ਪੁੱਤਰ ਅੰਗਰੇਜ਼ ਸਿੰਘ ਵਾਸੀ ਕੈਬੋਵਾਲ ਪਿੰਡੀ ਲੌਂਗੋਵਾਲ ਅਤੇ ਗੁਰਜੰਟ ਕੌਰ ਉਰਫ ਜੰਟੋ ਪਤਨੀ ਜਗਸੀਰ ਸਿਘ ਵਾਸੀ ਕੈਬੋਵਾਲ ਅੱਜ ਵੀ ਕਾਰ ਰਾਹੀਂ ਉਕਤ ਵਿਅਕਤੀਆਂ ਨੂੰ ਨਸ਼ਿਆਂ ਦੀ ਸਪਲਾਈ ਦੇਣ ਆ ਰਹੇ ਹਨ, ਜਿਸ ਉਤੇ ਕਰਵਾਈ ਕਰਦਿਆਂ ਪੁਲਿਸ ਨੇ ਉਕਤ ਦੋਸ਼ੀਆਂ ਨੂੰ 850 ਗੋਲੀਆਂ, 6600 ਕੈਪਸੂਲ, ਡਰੱਗ ਮਨੀ ਅਤੇ ਕਾਰ ਸਮੇਤ ਕਾਬੂ ਕੀਤਾ। ਦੋਸ਼ੀਆਂ ਨੂੰ ਅੱਜ ਮਾਨਯੋਗ ਇਲਾਕਾ ਮੈਜਿਸਟ੍ਰੇਟ ਸਾਹਿਬ ਸੰਗਰੂਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ