JALANDHAR WEATHER

ਪਾਕਿ ਲਈ ਜਾਸੂਸੀ ਦੇ ਦੋਸ਼ ’ਚ ਯੂ.ਟਿਊਬਰ ਜਸਬੀਰ ਸਿੰਘ ਗਿ੍ਫ਼ਤਾਰ

ਚੰਡੀਗੜ੍ਹ, 4 ਜੂਨ- ਪਾਕਿਸਤਾਨ ਲਈ ਜਸੂਸੀ ਦੇ ਦੋਸ਼ ਵਿਚ ਯੂ.ਟਿਊਬਰ ਜਸਬੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਲਾਨ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਜਾਨ ਮਾਹਲ’ ’ਤੇ 10 ਲੱਖ ਤੋਂ ਵੱਧ ਸਬਸਕ੍ਰਾਇਬਰ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿਚ ਸੀ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਹਰਿਆਣਾ ਤੋਂ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸੰਪਰਕ ਵਿਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿਚ ਪਾਕਿਸਤਾਨ ਦੇ ਰਾਸ਼ਟਰੀ ਦਿਵਸ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ, ਜਿਥੇ ਉਹ ਪਾਕਿਸਤਾਨੀ ਸੈਨਾ ਦੇ ਅਧਿਕਾਰੀਆਂ ਤੇ ਬਲੌਗਰਾਂ ਨੂੰ ਮਿਲਿਆ ਸੀ। ਉਸ ਨੇ ਤਿੰਨ ਵਾਰ ਪਾਕਿਤਸਾਨ ਦੀ ਯਾਤਰਾ ਵੀ ਕੀਤੀ ਤੇ ਉਸ ਦੇ ਤਕਨੀਕੀ ਡਿਵਾਇਸਾਂ ਵਿਚ ਕਈ ਪਾਕਿਸਤਾਨ ਆਧਾਰਿਤ ਨੰਬਰ ਸਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਖੁਲਾਸਿਆਂ ਲਈ ਜਾਂਚ ਅਜੇ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ