ਰਾਸ਼ਟਰਪਤੀ ਮੁਰਮੂ ਨੇ ਬੈਂਗਲੂਰੂ ਭਾਜੜ ਨੂੰ 'ਹੈਰਾਨ ਕਰਨ ਵਾਲਾ ਅਤੇ ਦਿਲ ਦਹਿਲਾਉਣ ਵਾਲਾ' ਦੱਸਿਆ

ਨਵੀਂ ਦਿੱਲੀ ,4 ਜੂਨ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੈਂਗਲੂਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਨੇੜੇ ਭਾਜੜ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ਨੂੰ 'ਹੈਰਾਨ ਕਰਨ ਵਾਲਾ ਅਤੇ ਦਿਲ ਦਹਿਲਾਉਣ ਵਾਲਾ' ਕਿਹਾ । ਉਨ੍ਹਾਂ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।