ਪ੍ਰਧਾਨ ਮੰਤਰੀ ਅੱਜ ਕਰਨਗੇ ਦੁਨੀਆ ਦੇ ਸਭ ਤੋਂ ਉੱਚੇ ਚਿਨਾਬ ਬਿ੍ਜ ਦਾ ਉਦਘਾਟਨ

ਨਵੀਂ ਦਿੱਲੀ, 6 ਜੂਨ- ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਅੱਜ ਕਟੜਾ ਸਟੇਸ਼ਨ ਤੋਂ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ ਕਟੜਾ ਵਿਖੇ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਚ ਬ੍ਰਿਜ ਚਿਨਾਬ ਬ੍ਰਿਜ ਅਤੇ ਦੇਸ਼ ਦੇ ਪਹਿਲੇ ਕੇਬਲ-ਸਟੇਡ ਰੇਲ ਬ੍ਰਿਜ ਅੰਜੀ ਬ੍ਰਿਜ ਦਾ ਦੌਰਾ ਕਰਨਗੇ ਅਤੇ ਉਦਘਾਟਨ ਕਰਨਗੇ। ਉਹ ਦੁਪਹਿਰ ਲਗਭਗ 12 ਵਜੇ ਵੰਦੇ ਭਾਰਤ ਟ੍ਰੇਨ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ, ਉਹ 46 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਕਟੜਾ ਸਟੇਡੀਅਮ ਵਿਖੇ ਇਕ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ।