ਘੱਲੂਘਾਰਾ ਦਿਵਸ: ਸਾਰੇ ਸ਼ਹਿਰ ’ਚ ਸੁਰੱਖਿਆ ਦੇ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ- ਏ.ਡੀ.ਸੀ.ਪੀ.

ਅੰਮ੍ਰਿਤਸਰ, 6 ਜੂਨ- ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ’ਤੇ ਸੁਰੱਖਿਆ ਪ੍ਰਬੰਧਾਂ ਬਾਰੇ ਏ.ਡੀ.ਸੀ.ਪੀ. ਵਿਸ਼ਾਲ ਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਤੇ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿਚ ਲੈਂਦਾ ਹੈ, ਤਾਂ ਉਸ ਨਾਲ ਉਸੇ ਅਨੁਸਾਰ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ। ਸਾਰੇ ਐਂਟਰੀ ਪੁਆਇੰਟਾਂ ’ਤੇ ਚੌਕੀਆਂ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਵਿਚ ਦਾਖਲ ਨਾ ਹੋ ਸਕੇ ਅਤੇ ਮਾਹੌਲ ਨੂੰ ਵਿਗਾੜ ਨਾ ਸਕੇ।